11 ਜੁਲਾਈ ਤੋਂ 18 ਜੁਲਾਈ ਤੱਕ ਮਨਾਇਆ ਜਾਵੇਗਾ ਵਿਸ਼ਵ ਅਬਾਦੀ ਦਿਵਸ - ਡਾ. ਸਤਵੰਤ ਸਿੰਘ ਔਜਲਾ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ ,11 ਜੁਲਾਈ :--
ਸਿਵਲ ਸਰਜਨ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਬਲਾਕ ਧਨੌਲਾ ਡਾਕਟਰ ਸਤਵੰਤ ਸਿੰਘ ਔਜਲਾ ਦੀ ਯੋਗ ਰਹਿਨੁਮਾਈ ਹੇਠ ਬਲਾਕ ਧਨੌਲਾ ਦੇ ਸਮੂਹ ਸਬ ਸੈਂਟਰਾਂ ਤੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ। ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਸਐਮਓ ਧਨੌਲਾ ਡਾਕਟਰ ਸਤਵੰਤ ਸਿੰਘ ਔਜਲਾ ਤੇ ਬਲਾਕ ਐਜੂਕੇਟਰ ਬਲਰਾਜ ਸਿੰਘ ਕਾਲੇਕੇ ਨੇ ਦੱਸਿਆ ਨੇ ਦੱਸਿਆ ਕਿ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਲਈ ਪਰਿਵਾਰ ਨਿਯੋਜਨ ਦੇ ਵੱਖ ਵੱਖ ਤਰੀਕਿਆਂ ਬਾਰੇ ਜਾਣਕਾਰੀ ਦੇਣ ਲਈ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 11 ਜੁਲਾਈ ਤੋਂ 18 ਜੁਲਾਈ ਤੱਕ ਵਿਸ਼ਵ ਅਬਾਦੀ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ''ਮਾਂ ਬਣਨ ਦੀ ਉਮਰ ਓਹੀ, ਜਦੋਂ ਤਨ ਅਤੇ ਮਨ ਸਹੀ" ਸਲੋਗਨ ਅਧੀਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਵਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਕੇ ਪਰਿਵਾਰ ਨਿਯੋਜਨ ਦੇ ਸਥਾਈ (ਅਪ੍ਰੇਸ਼ਨ) ਅਤੇ ਅਸਥਾਈ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ , ਪਰਮਿੰਦਰ ਸਿੰਘ, ਕਰਮਵੀਰ ਸਿੰਘ ਅਤੇ ਕੁਲਦੀਪ ਸਿੰਘ ਆਦਿ ਮੌਜੂਦ ਸਨ।
0 comments:
एक टिप्पणी भेजें