25 ਜੁਲਾਈ ਨੂੰ ਸੰਗਰੂਰ ਵਿਖੇ ਜ਼ਬਰ ਵਿਰੋਧੀ ਮਹਾਂ ਰੈਲੀ ਵਿੱਚ ਰਿਕਾਰਡ ਤੋੜ ਹੋਵੇਗਾ ਇਕੱਠ--ਬਲੌਰ ਸਿੰਘ ਛੰਨ੍ਹਾਂ
ਧਨੌਲਾ ਮੰਡੀ , 23 ਜੁਲਾਈ :--
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨ੍ਹਾਂ ਬਲਾਕ ਖਜਾਨਚੀ ਜਰਨੈਲ ਸਿੰਘ ਜਵੰਧਾ ਪਿੰਡੀ, ਮਾਸਟਰ ਨਰਿੱਪਜੀਤ ਸਿੰਘ ਬਲਵਿੰਦਰ ਸਿੰਘ ਛੰਨ੍ਹਾਂ , ਬਲਦੇਵ ਸਿੰਘ ਬਡਬਰ ਅਤੇ ਹੋਰਨਾਂ ਆਗੂਆਂ ਨੇ ਬਲਾਕ ਦੇ ਸਮੂਹ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 25 ਜੁਲਾਈ ਨੂੰ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਦਾਣਾ ਮੰਡੀ ਸੰਗਰੂਰ ਜਬਰ ਵਿਰੋਧੀ ਮਹਾਂ ਰੈਲੀ ਵਿੱਚ ਪਹੁੰਚ ਕੇ ਆਪੋ ਆਪਣੀਆਂ ਹਾਜ਼ਰੀਆਂ ਲਵਾਉਣ , ਤਾਂ ਕਿ ਸਰਕਾਰ ਦੇ ਜਾਬਰ ਹੱਲਿਆਂ ਦਾ ਮੂੰਹ ਤੋੜ ਜਵਾਬ ਦੇ ਸਕੀਏ। ਇਹਨਾਂ ਕਿਸਾਨ ਆਗੂਆਂ ਨੇ ਕਿ ਪੰਜਾਬ ਸਰਕਾਰ ਵੱਲੋਂ ਜੋ ਜਮੀਨ ਪ੍ਰਾਪਤ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਜੇਲ ਵਿੱਚ ਡੱਕਿਆ ਉਹਨਾਂ ਨੂੰ ਰਿਹਾਅ ਕਰਾਉਣ ਲਈ ਮਜ਼ਦੂਰਾਂ ਤੇ ਜਬਰ ਅਤੇ ਉਨਾਂ ਦੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਮਹਾਂ ਰੈਲੀ ਕੀਤੀ ਜਾ ਰਹੀ ਹੈ, ਉਸ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਿਕਾਰਡ ਤੋੜ ਇਕੱਠਾ ਕੀਤਾ ਜਾਵੇਗਾ । ਇਹਨਾਂ ਅਗਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਲੈਂਡ ਪੁਲਿੰਗ ਨੀਤੀ ਹੇਠ ਜ਼ਮੀਨ ਅਕਵਾਇਰ ਕਰਨ ਸੰਬੰਧੀ 30 ਮਈ ਨੂੰ ਲੁਧਿਆਣਾ ਦੇ ਪ੍ਰੋਗਰਾਮ 8 ਅਗਸਤ ਨੂੰ ਆਦਿ ਵਾਸੀ ਕਿਸਾਨਾਂ ਤੇ ਲੱਗਭਗ 25 ਸਾਲਾਂ ਤੋਂ ਢਾਹੇ ਜਾ ਰਹੇ ਅਤਿਆਚਾਰ ਦੇ ਵਿਰੁੱਧ ਮੋਗਾ ਦਾਣਾ ਮੰਡੀ ਵਿਖੇ ਪ੍ਰੋਗਰਾਮ ਨੂੰ 13 ਅਗਸਤ ਨੂੰ ਜੋ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਸਮਝੌਤਿਆਂ ਸਬੰਧੀ ਉਸ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਅੱਗੇ ਮੋਦੀ ਤੇ ਟਰੱਪ ਦੇ ਪੁਤਲੇ ਪੁਤਲੇ ਫ਼ੂਕਣ ਸਬੰਧੀ 24 ਅਗਸਤ ਨੂੰ ਮੁਲਾਂ ਪੁਰ ਇਕੱਠੇ ਹੋਣ ਸਬੰਧੀ ਇਨ੍ਹਾਂ ਸਾਰੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਜਾਗਰੂਕ ਕੀਤਾ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਪੱਕੇ ਰੁਜ਼ਗਾਰ ਦੀ ਗਰੰਟੀ, ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ ਚ ਕਰਾਉਣ, ਕਰਜ਼ਾ ਮੁਆਫ਼ ਕੀਤਾ ਜਾਵੇ ਆਗੂਆਂ ਨੇ ਦੋਸ਼ ਲਾਇਆ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਜਿੱਥੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਰਤ ਕੋਡ ਬਣਾ ਕੇ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਉਥੇ ਭਗਵੰਤ ਮਾਨ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾਕੇ ਮਜ਼ਦੂਰਾਂ ਨਾਲ਼ ਧ੍ਰੋਹ ਕਮਾਇਆ ਗਿਆ। ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਸੰਘਰਸ਼ਸ਼ੀਲ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਜਬਰ ਤੇਜ਼ ਕਰਨ ਰਾਹੀਂ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਕਿ ਵੀ ਕਿਸਾਨ ਦੀ ਧੱਕੇ ਨਾਲ ਜ਼ਮੀਨ ਅਕਵਾਇਰ ਨਹੀਂ ਕਰਨ ਦਿਆਂਗੇ ਭਾਵੇਂ ਕੋਈ ਵੀ ਕੁਰਬਾਨੀ ਪਵੇ। ਇਸ ਮੌਕੇ ਤੇ ਪ੍ਰਧਾਨ ਕੇਵਲ ਸਿੰਘ, ਗੁਰਮੀਤ ਸਿੰਘ ਮੀਤਾ, ਬਹਾਦਰ ਸਿੰਘ ਢਿੱਲੋਂ ਲਖਬੀਰ ਕੌਰ ਅਮਰਜੀਤ ਕੌਰ ਆਦਿ ਮੌਜੂਦ ਸਨ
0 comments:
एक टिप्पणी भेजें