ਧਨੌਲਾ ਪੁਲਿਸ ਵੱਲੋਂ 255 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 1 ਜੁਲਾਈ :-- ਪੰਜਾਬ ਸਰਕਾਰ ਦੀ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਉਸ ਵੇਲੇ ਬੂਰ ਪਿਆ ਜਦੋਂ ਧਨੌਲਾ ਮੰਡੀ ਪੁਲਿਸ ਦੀ ਟੀਮ ਨੇ ਇੱਕ ਵਿਅਕਤੀ ਨੂੰ 255 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਐਸ ਐਚ ਓ ਧਨੌਲਾ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਅਤੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ, ਐਸਪ;( ਡੀ) ਸ੍ਰੀ ਅਸ਼ੋਕ ਕੁਮਾਰ ਸ਼ਰਮਾ ਐਸਪੀ(ਐਚ) ਸ੍ਰੀ ਰਾਜੇਸ਼ ਕੁਮਾਰ ਛਿੱਬਰ, ਡੀਐਸਪੀ ਸਰਦਾਰ ਸਤਬੀਰ ਸਿੰਘ ਬੈਂਸ ਅਤੇ ਹੋਰ ਉੱਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਹਨ ਕਿ ਨਸ਼ੇ ਨੂੰ ਬਰਨਾਲਾ ਜ਼ਿਲ੍ਹੇ ਵਿੱਚੋਂ ਬਿਲਕੁਲ ਖਤਮ ਕਰਨਾ ਹੈ ਇਸੇ ਲੜੀ ਤਹਿਤ ਸੰਗਰੂਰ ਰੋਡ ਵਾਲੇ ਪਾਸੇ ਦੌਰਾਨ ਗਸਤ ਥਾਣੇਦਾਰ ਜਸਵੀਰ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਮੁੱਖਵਰ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਜਹਰੀਲਾ ਪਾਊਡਰ ਵੇਚਣ ਦੀ ਤਾਕ ਵਿੱਚ ਹੈ। ਜਿਸ ਦੇ ਉੱਤੇ ਤੁਰੰਤ ਕਾਰਵਾਈ ਕਰਦਿਆਂ ਥਾਣੇਦਾਰ ਜਸਵੀਰ ਸਿੰਘ ਅਤੇ ਉਸਦੇ ਸਾਥੀਆਂ ਨੇ ਉਸ ਵਿਅਕਤੀ ਨੂੰ ਦਬੋਚ ਲਿਆ ਜਿਸ ਦੀ ਪਹਿਚਾਣ ਕੁਲਦੀਪ ਸਿੰਘ ਦੀਪ ਪੁੱਤਰ ਮਹਿੰਦਰ ਸਿੰਘ ਵਾਸੀ ਬਰਨਾਲਾ ਰੋਡ ਧਨੋਲਾ ਵਜੋਂ ਹੋਈ। ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਉੱਤੇ ਅ/ਧ 21/61/85 ਐਨ ਡੀ ਐਂਡ ਪੀਐਸ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮੌਕੇ ਤੇ ਹੈਡ ਕਾਂਸਟੇਬਲ ਸੰਦੀਪ ਸਿੰਘ, ਹੈਡ ਕਾਂਸਟੇਬਲ ਜਸਪਾਲ ਸਿੰਘ ,ਮੁੱਖ ਮੁਨਸ਼ੀ ਪਰਮਦੀਪ ਸਿੰਘ ਪੰਮਾ ਆਦਿ ਮੌਜੂਦ ਸਨ।
0 comments:
एक टिप्पणी भेजें