“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਨਾਲ ਡੇਂਗੂ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ. ਸਤਵੰਤ ਸਿੰਘ ਔਜਲਾ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ , 4 ਜੁਲਾਈ ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਅਤੇ ਇਲਾਜ ਲਈ “ਹਰ ਸੁੱਕਰਵਾਰ ਡੇਂਗੂ ਤੇ ਵਾਰ” ਵੱਖ-ਵੱਖ ਵਿਭਾਗਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਮੁਹਿੰਮ ਚਲਾਈ ਗਈ ਹੈ, ਇਹਨਾਂ ਸਬਦਾਂ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ ਡਾ. ਸਤਵੰਤ ਸਿੰਘ ਔਜਲਾ ਬਲਾਕ ਧਨੌਲਾ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਇਸ ਮੌਕੇ ਤੇ ਬਲਾਕ ਐਜੂਕੇਟਰ ਬਲਰਾਜ ਸਿੰਘ ਕਾਲੇਕੇ ਦੱਸਿਆ ਦੇ ਪਿੰਡਾਂ, ਸ਼ਹਿਰਾਂ ਅਤੇ ਸਿਹਤ ਕੇਂਦਰਾਂ ਤੇ ਫੀਲਡ ਸਟਾਫ , ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਲੋਂ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹਰ ਸ਼ੁੱਕਰਵਾਰ ਨੂੰ ਖੁਸਕ ਦਿਨ ਪਾਣੀ ਦੇ ਸੋਮਿਆਂ ਨੂੰ ਸਾਫ ਕਰਕੇ ਸੁਕਾ ਕੇ ਵਜੋਂ ਮਨਾਇਆ ਜਾਂਦਾ ਹੈ । ਡਾ. ਮਲੇਰੀਆ ਦੀ ਜਾਂਚ ਅਤੇ ਇਸਦਾ ਇਲਾਜ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦਾ ਹੈ ।ਇਸ ਲਈ ਕੋਈ ਵੀ ਬੁਖਾਰ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਇਸ ਸਮੇਂ ਪਰਮਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਸਿਹਤ ਸੁਪਰਵਾਇਜਰ ਨੇ ਡੇਂਗੂ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਮਾਦਾ ਮੱਛਰ (ਐਨਾਫ਼ਲੀਜ਼) ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਇਹ ਰਾਤ ਤੇ ਸਵੇਰ ਵੇਲੇ ਕੱਟਦੇ ਹਨ , ਕਾਂਬੇ ਨਾਲ ਤੇਜ਼ ਬੁਖਾਰ ,ਸਿਰ ਦਰਦ ,ਬੁਖਾਰ ਉਤਰ ਜਾਣ ਤੇ ਪਸੀਨਾ ਆਉਣਾ , ਸਰੀਰਕ ਥਕਾਵਟ , ਕਮਜ਼ੋਰੀ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ । ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ।ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ
0 comments:
एक टिप्पणी भेजें