ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਖੇਤੀਬਾੜੀ ਸੋਸਾਇਟੀ ਦੇ ਪ੍ਰਧਾਨ ਤੇ ਹਮਲਾ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ ,27 ਜੁਲਾਈ :- ਸਥਾਨਕ ਮੰਡੀ ਦੀ ਬਹੁਮੰਤਵੀ ਖੇਤੀਬਾੜੀ ਸੋਸਾਇਟੀ ਧਨੌਲਾ ਦੇ ਪ੍ਰਧਾਨ ਤੇ ਅਣਪਛਾਤਿਆਂ ਵੱਲੋਂ ਹਮਲਾ ਕਰਕੇ ਗੰਭੀਰ ਜਖਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਖੇਤੀਬਾੜੀ ਸਭਾ ਧਨੌਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਪਿੱਥੋਵਾਲੀਆ ਜੋ ਦੁਪਹਿਰ ਦੇ ਸਮੇਂ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਜਿਵੇਂ ਹੀ ਖੇਤ ਵਿੱਚੋਂ ਕੰਮ ਕਰਕੇ ਆਪਣੇ ਮਾਮੇ ਦੇ ਲੜਕੇ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਬਾਹਰ ਨਿਕਲਿਆ ਤਾਂ ਇੱਕ ਅਲਟੋ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਵੱਲੋਂ ਅੱਗੇ ਗੱਡੀ ਲਗਾ ਕੇ ਰੋਕ ਲਿਆ ਅਤੇ ਗੱਡੀ ਵਿੱਚੋਂ ਉਤਰ ਕੇ ਕੁੱਟਮਰ ਕਰਨੀ ਸ਼ੁਰੂ ਕਰ ਦਿੱਤੀ ਜਿਨਾਂ ਦੇ ਹੱਥਾਂ ਵਿੱਚ ਵੇਸਵਾਲ ਕਿਰਪਾਨਾ ਸਨ ਜਿਨਾਂ ਨੇ ਸੁਖਵਿੰਦਰ ਸਿੰਘ ਦੀ ਕੁੱਟਮਾਰ ਕਰਕੇ ਉਸਨੂੰ ਗੰਭੀਰ ਜਖਮੀ ਕਰ ਦਿੱਤਾ ਅਤੇ ਗੱਡੀ ਲੈ ਕੇ ਫਰਾਰ ਹੋ ਗਏ ਜਿਸ ਨੂੰ ਉਸਦੇ ਮਾਮੇ ਦੇ ਲੜਕੇ ਨੇ ਹੋਰਨਾਂ ਦੀ ਮਦਦ ਨਾਲ ਸਿਵਿਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ। ਕੁੱਟਮਾਰ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਪਰ ਕੁੱਟ ਮਾਰ ਵਿੱਚ ਜਖਮੀ ਹੋਏ ਸੁਖਵਿੰਦਰ ਸਿੰਘ ਨੇ ਕਿਸੇ ਤੇ ਸ਼ੱਕ ਹੋਣ ਦਾ ਪ੍ਰਗਟਾਵਾ ਕੀਤਾ ਪਰ ਹਾਲੇ ਤੱਕ ਕੋਈ ਵੀ ਵਜ਼ਾ ,ਰੰਜਸ ਸਾਹਮਣੇ ਨਹੀਂ ਆਈ। ਜਦੋਂ ਇਸ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਜਖਮੀ ਵਿਅਕਤੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ,ਜਲਦੀ ਹੀ ਹਮਲਾਵਰਾਂ ਨੂੰ ਗਿਰਫ਼ਤਾਰ ਕਰ ਲਿਆ ਜਾਵੇਗਾ।
0 comments:
एक टिप्पणी भेजें