ਬਰਨਾਲਾ ਪੁਲਿਸ ਵੱਲੋਂ ਸ਼ੱਕੀ ਇਲਾਕਿਆਂ ਦੀ ਕੀਤੀ ਚੈਕਿੰਗ
ਸੰਜੀਵ ਗਰਗ ਕਾਲੀ
ਬਰਨਾਲਾ / ਧਨੌਲਾ ਮੰਡੀ / 18 ਜੁਲਾਈ :--ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ੇ ਦੇ ਵਿਰੁੱਧ" ਦੀ ਲੜੀ ਤਹਿਤ ਬਰਨਾਲਾ ਪੁਲਿਸ ਵੱਲੋਂ ਸ਼ੱਕੀ ਇਲਾਕਿਆਂ ਵਿੱਚ CASO (ਕੋਰਡਨ ਐਂਡ ਸਰਚ ਆਪਰੇਸ਼ਨ) ਚਲਾਇਆ। ਅਪਰੇਸ਼ਨ ਦੌਰਾਨ, ਸ਼ੱਕੀ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ । ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਐਸਪੀ (ਡੀ ) ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਕਿਹਾ ਕਿ ਡੀਜੀਪੀ ਸ਼੍ਰੀ ਗੌਰਵ ਯਾਦਵ ਅਤੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਬਰਨਾਲਾ ਵਿੱਚ ਸ਼ੱਕੀ ਇਲਾਕਿਆਂ ਦੀ ਸਰਚ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਤਨ ਦੇਹੀ ਨਾਲ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਲਗਾਤਾਰ ਮੈਂ ਵਿੱਢੀ ਹੋਈ ਹੈ। ਜਿਸ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੁਲਿਸ ਨਸ਼ੇ ਦੇ ਖਾਤਮੇ ਅਤੇ ਇੱਕ ਸੁਰੱਖਿਅਤ ਸਮਾਜ ਨੂੰ ਯਕੀਨੀ ਬਣਾਉਣ ਦੇ ਆਪਣੇ ਮਿਸ਼ਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਤੇ ਉਨਾਂ ਦੇ ਨਾਲ ਡੀਐਸਪੀ ਸ. ਸਤਬੀਰ ਸਿੰਘ ਬੈਂਸ ਡੀਐਸਪੀ ਸ. ਬਲਜੀਤ ਸਿੰਘ ਢਿੱਲੋਂ ਅਤੇ ਹੋਰ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ।
0 comments:
एक टिप्पणी भेजें