Contact for Advertising

Contact for Advertising

Latest News

बुधवार, 30 जुलाई 2025

ਐੱਸ.ਐੱਸ.ਡੀ ਕਾਲਜ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ*

 *ਐੱਸ.ਐੱਸ.ਡੀ ਕਾਲਜ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ*


ਬਰਨਾਲਾ, 30 ਜੁਲਾਈ (     ) : ਐੱਸ.ਐੱਸ.ਡੀ ਕਾਲਜ ਬਰਨਾਲਾ ’ਚ ਸ਼ਹੀਦ ਸ੍ਰ: ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਕਵੀ ਦਰਬਾਰ’ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ:ਰਾਕੇਸ਼ ਜਿੰਦਲ ਨੇ ਦੱਸਿਆ ਹੈ ਕਿ ਕਾਲਜ ਦੇ ਮੇਨ ਹਾਲ ਵਿੱਚ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ। ਇਸ ਉਪਰੰਤ ਐੱਸ. ਡੀ ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਜਲਿ੍ਹਆਂਵਾਲੇ ਬਾਗ ਦੀ ਘਟਨਾ ਬਾਰੇ ਦੱਸਿਆ ਕਿ ਕਿਵੇਂ 13 ਅਪ੍ਰੈਲ 1919 ਨੂੰ ਅੰਗਰੇਜ਼ ਅਧਿਕਾਰੀ ਮਾਈਕਲ ਫ਼ਰਾਂਸਿਸ ਓਡਵਾਇਰ ਨੇ ਜਲਿ੍ਹਆਂ ਵਾਲੇ ਬਾਗ਼ ਦੇ ਵਿੱਚ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਬੇਦੋਸ਼ੇ ਭਾਰਤੀ ਲੋਕਾਂ ਉੱਪਰ ਅੰਨੇ ਵਾਹ ਗੋਲੀਆਂ ਚਲਾਉਣ ਦਾ ਹੁਕਮ ਦੇ ਦਿੱਤਾ। ਇਸ ਗੋਲੀ ਬਾਰੀ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਹੀਦ ਹੋ ਗਏ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਅਤੇ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਜਲਿ੍ਹਆਂ ਵਾਲੇ ਬਾਗ਼ ਦੇ ਖੂਹ ਵਿੱਚ ਛਾਲਾਂ ਮਾਰ ਦਿੱਤੀਆਂ। ਜਲਿ੍ਹਆਂਵਾਲੇ ਬਾਗ਼ ਦੀ ਧਰਤੀ ਨਿਹੱਥੇ ਲੋਕਾਂ ਦੇ ਖੂਨ ਨਾਲ ਰੰਗੀ ਗਈ ਸੀ। ਸ਼ਹੀਦ ਊਧਮ ਸਿੰਘ ਨੇ ਇਹ ਸਾਰਾ ਹਾਲ ਆਪਣੇ ਅੱਖੀਂ ਦੇਖਿਆ ਅਤੇ ਲਹੂ ਭਿੱਜੀ ਮਿੱਟੀ ਮੱਥੇ ਤੇ ਲਾ ਕੇ ਸਹੁੰ ਖਾਧੀ ਕਿ ਉਹ ਇਸ ਦਾ ਬਦਲਾ ਜਰੂਰ ਲਵੇਗਾ। ਸਰਦਾਰ ਊਧਮ ਸਿੰਘ ਬਹੁਤ ਹੀ ਮੁਸ਼ੱਕਤ ਕਰਨ ਤੋਂ ਬਾਅਦ ਲੰਡਨ ਦੀ ਧਰਤੀ ਤੇ ਪਹੁੰਚ ਜਾਂਦਾ ਹੈ। ਉਹ ਆਪਣੀ ਕਿਤਾਬ ਦੇ ਵਿੱਚ ਪਿਸਟਲ ਲੁਕੋ ਕੇ ਲੈ ਜਾਂਦਾ ਅਤੇ ਲੰਡਨ ਦੇ ਕੈਕਸਟਨ ਹਾਲ ਦੇ ਵਿੱਚ ਮਾਇਕਲ ਫ਼ਰਾਂਸਿਸ ਓਡਵਾਇਰ ਨੂੰ ਗੋਲੀਆਂ ਨਾਲ ਭੁੰਨ ਕੇ ਜਲਿ੍ਹਆਂ ਵਾਲੇ ਬਾਗ਼ ਦੇ ਸਾਕੇ ਦਾ ਲਗਭਗ 21 ਸਾਲ ਬਾਅਦ ਬਦਲਾ ਲਿਆ ਸੀ। ਲੰਡਨ ਦੀ ਪੈਂਟਨਵਿਲ ਜੇਲ੍ਹ ਦੇ ਵਿੱਚ 31 ਜੁਲਾਈ 1940 ਈ: ਨੂੰ ਫਾਂਸੀ ਤੇ ਲਟਕਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਸ ਲਈ ਅਸੀਂ ਸ਼ਹੀਦ ਸ੍ਰ: ਊਧਮ ਸਿੰਘ ਦੀ ਮਹਾਨ ਕੁਰਬਾਨੀ ਅਤੇ ਉਸਦੇ ਅੰਦਰ ਬਲਦੀ ਬਦਲੇ ਦੀ ਅੱਗ ’ਤੇ ਮਾਣ ਮਹਿਸੂਸ ਕਰਦੇ ਹਾਂ। ਐੱਸ.ਡੀ ਸਭਾ ਦੇ ਜਰਨਲ ਸਕੱਤਰ ਸ਼ਿਵ ਸਿੰਗਲਾ ਨੇ ਕਿਹਾ ਹੈ ਕਿ ਅਸੀਂ ਆਪਣੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਚੇਤੇ ਰੱਖੀਏ। ਜਿਨ੍ਹਾਂ ਨੇ ਭਾਰਤ ਮਾਤਾ ਦੀ ਰਾਖੀ ਲਈ ਆਪਣੀਆਂ ਕੀਮਤੀ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਹੱਸ ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਚੁੰਮਿਆ। ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਅਤੇ ਪ੍ਰੋ: ਜਸ਼ਨਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਸ੍ਰ: ਊਧਮ ਸਿੰਘ ਦੇ ਜੀਵਨ ਅਤੇ ਕੁਰਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ‘ਕਵੀ ਦਰਬਾਰ’ ਵਿੱਚ ਵਿਦਿਆਰਥੀਆਂ ਨੇ ਸ੍ਰ: ਊਧਮ ਸਿੰਘ ਦੀ ਜੀਵਨੀ ਅਤੇ ਉਨਾਂ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ। ਇਸ ਪ੍ਰੋਗਰਾਮ ਦੀ ਅਗਵਾਈ ਪ੍ਰੋ. ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਪ੍ਰੋਫੈਸਰ ਗੁਰਪਿਆਰ ਸਿੰਘ, ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਸੀਮਾ ਰਾਣੀ, ਪ੍ਰੋਫੈਸਰ ਗੁਰਕੀਰਤ ਕੌਰ, ਪ੍ਰੋਫੈਸਰ ਸੁਖਵਿੰਦਰ ਕੌਰ ਅਤੇ ਪ੍ਰੋਫੈਸਰ ਪਰਵਿੰਦਰ ਕੌਰ ਸਮੇਤ ਬਾਕੀ ਸਟਾਫ਼ ਨੇ ਹਾਜਰੀ ਲਗਵਾਈ। 

                 ਫੋਟੋ ਨਾਲ ਸਾਮਲ ਹੈ ਜੀ

no image
  • Title : ਐੱਸ.ਐੱਸ.ਡੀ ਕਾਲਜ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ*
  • Posted by :
  • Date : जुलाई 30, 2025
  • Labels :
  • Blogger Comments
  • Facebook Comments

0 comments:

एक टिप्पणी भेजें

Top