ਮਾਲਵਾ ਲਿਖਾਰੀ ਸਭਾ ਸੰਗਰੂਰ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ
ਕਮਲੇਸ਼ ਗੋਇਲ ਖਨੌਰੀ
ਸੰਗਰੂਰ, 31 ਜੁਲਾਈ - ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਲੇਖਕ ਭਵਨ ਸੰਗਰੂਰ ਵਿਖੇ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾਂਜ਼ਲੀ ਭੇਟ ਕਰਨ ਲਈ ਵਿਸ਼ੇਸ਼ ਇਕੱਤਰਤਾ ਹੋਈ। ਸਮਾਗਮ ਦੇ ਆਰੰਭ ਵਿੱਚ ਰਜਿੰਦਰ ਸਿੰਘ ਰਾਜਨ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਹਾਜ਼ਰ ਸਾਹਿਤਕਾਰਾਂ ਨੇ ਸ਼ਹੀਦ ਊਧਮ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਨਿਭਾਈ ਬੇਹੱਦ ਮਹੱਤਵਪੂਰਨ ਅਤੇ ਜਿਕਰਯੋਗ ਭੂਮਿਕਾ ਦੀ ਚਰਚਾ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਇਆ, ਜਿਸ ਵਿੱਚ ਗੁਰੀ ਚੰਦੜ, ਸੁਰਜੀਤ ਸਿੰਘ ਮੌਜੀ, ਪਵਨ ਕੁਮਾਰ ਹੋਸ਼ੀ, ਬਹਾਦਰ ਸਿੰਘ ਧੌਲਾ, ਰਜਿੰਦਰ ਸਿੰਘ ਰਾਜਨ, ਕਰਮ ਸਿੰਘ ਜ਼ਖ਼ਮੀ, ਧਰਮਵੀਰ ਸਿੰਘ, ਸਰਬਜੀਤ ਸਿੰਘ ਸੰਗਰੂਰਵੀ, ਭੁਪਿੰਦਰ ਨਾਗਪਾਲ, ਲਵਪ੍ਰੀਤ ਸਿੰਘ, ਗੁਰਮੁਖ ਸਿੰਘ ਦਿਲਬਰ, ਲਾਭ ਸਿੰਘ ਝੱਮਟ, ਮੁਲਖ ਰਾਜ ਲਹਿਰੀ, ਸ਼ਿਵ ਕੁਮਾਰ ਅੰਬਾਲਵੀ ਅਤੇ ਰਮਨ ਸਿੰਗਲਾ ਆਦਿ ਕਵੀਆਂ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਹਿੱਸਾ ਲਿਆ। ਅੰਤ ਵਿੱਚ ਕਰਮ ਸਿੰਘ ਜ਼ਖ਼ਮੀ ਨੇ ਸਾਰੇ ਆਏ ਸਾਹਿਤਕਾਰਾਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਬਾਖ਼ੂਬੀ ਨਿਭਾਈ।
0 comments:
एक टिप्पणी भेजें