Contact for Advertising

Contact for Advertising

Latest News

गुरुवार, 7 अगस्त 2025

ਧਨੌਲਾ ਪੁਲਿਸ ਵੱਲੋਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ 3 ਕਾਬੂ

 ਧਨੌਲਾ ਪੁਲਿਸ ਵੱਲੋਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ  3 ਕਾਬੂ 

ਸੰਜੀਵ ਗਰਗ ਕਾਲੀ 

 ਧਨੌਲਾ ਮੰਡੀ, 7 ਅਗਸਤ :-  ਐਸਐਸਪੀ ਬਰਨਾਲਾ ਸ਼੍ਰੀ ਮੁਹੰਮਦ ਸਰਫਰਾਜ਼ ਆਲਮ , ਐਸਪੀ (ਡੀ) ਸ਼੍ਰੀ ਅਸ਼ੋਕ ਕੁਮਾਰ ਸ਼ਰਮਾ, ਐਸਪੀ (ਐਚ ) ਸ਼੍ਰੀ ਰਜੇਸ਼ ਕੁਮਾਰ ਛਿੱਬਰ, ਡੀਐਸਪੀ ਸ.  ਸਤਬੀਰ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਮਾੜੇ ਅੰਸਰਾਂ ਨੂੰ ਗ੍ਰਿਫਤਾਰ ਕਰਨ ਲਈ ਧਨੋਲਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਕਿਸਾਨਾਂ ਦੀਆਂ ਮੋਟਰਾਂ ਤੋਂ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ । ਇਸ ਸਬੰਧੀ ਧਨੌਲਾ ਦੇ ਮੁੱਖ ਅਫਸਰ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਿਜਲੀ ਦੀਆਂ ਮੋਟਰਾਂ ਤੋਂ ਕੇਬਲ ਕੱਟਣ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਪੁਲਿਸ ਪਾਰਟੀ ਦੇ ਕਾਂਸਟੇਬਲ ਜਸਵਿੰਦਰ ਸਿੰਘ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ  100 ਕਿਲੋ ਤੋਂ ਵੱਧ ਤਾਂਬਾ ਬਰਾਮਦ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਗਿਰਫਤਾਰ  ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਅਰਸ਼ਦੀਪ ਸਿੰਘ ਹੈਪੀ ਪੁੱਤਰ ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਸੁੱਖਾ ਪੁੱਤਰ   ਗੁਰਮੇਲ ਸਿੰਘ ਤਿੰਨੋਂ ਨਿਵਾਸੀ ਪਿੰਡ ਈਨਾ ਬਾਜਵਾ (ਧੂਰੀ) ਜ਼ਿਲਾ ਸੰਗਰੂਰ ਦੇ ਹਨ। ਜਿਨ੍ਹਾਂ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਧਾਰਾ 303/2, 317/2 ਦੇ ਅਨੁਸਾਰ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਜੇਲ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਟਰਾਂ 'ਤੇ ਚੋਰੀ ਕਰਨ ਵਾਲਿਆਂ ਤੇ ਪੁਲਿਸ ਵੱਲੋਂ ਕੜੀ ਨਿਗਰਾਨੀ ਰੱਖੀ ਹੋਈ ਹੈ। ਇਸ ਗਿਰੋਹ ਨੂੰ ਫੜਨ  'ਤੇ ਇਲਾਕੇ ਦੇ ਕਿਸਾਨਾਂ  ਨੂੰ ਰਾਹਤ ਮਿਲੇਗੀ। ਇਸ ਮੌਕੇ ਤੇ ਮੁੱਖ ਮੁਨਸ਼ੀ ਪਰਮਜੀਤ ਸਿੰਘ ਪੰਮਾ, ਕਾਂਸਟੇਬਲ ਜਸਵਿੰਦਰ ਸਿੰਘ, ਹੈਡ ਕਾਂਸਟੇਬਲ ਰਣਜੀਤ ਸਿੰਘ, ਕਾਂਸਟੇਬਲ ਸੰਦੀਪ ਸਿੰਘ , ਕਾਂਸਟੇਬਲ ਅਨਮੋਲ ਸਿੰਘ, ਕਾਂਸਟੇਬਲ ਗੁਰਦੀਪ ਸਿੰਘ , ਅਮਰਜੀਤ ਸਿੰਘ ਆਦਿ ਮੌਜੂਦ ਸਨ

ਧਨੌਲਾ ਪੁਲਿਸ ਵੱਲੋਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ  3 ਕਾਬੂ
  • Title : ਧਨੌਲਾ ਪੁਲਿਸ ਵੱਲੋਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ 3 ਕਾਬੂ
  • Posted by :
  • Date : अगस्त 07, 2025
  • Labels :
  • Blogger Comments
  • Facebook Comments

0 comments:

एक टिप्पणी भेजें

Top