ਮੈਡਮ ਪੂਨਮ ਕਾਂਗੜਾ ਤੇ ਦਰਸ਼ਨ ਕਾਂਗੜਾ ਮਿਸਾਲ-ਏ ਭਾਰਤ ਅਵਾਰਡ ਨਾਲ ਸਨਮਾਨਿਤ
ਜਦੋਂ ਸਾਂਹ ਚਲਦੇ ਹਨ ਸਮਾਜ ਸੇਵਾ ਨਿਰੰਤਰ ਜਾਰੀ ਰਹੇਗੀ: ਮੈਡਮ ਪੂਨਮ ਕਾਂਗੜਾ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ / ਸੰਗਰੂਰ /12 ਅਗਸਤ :-- ਪ੍ਰਸਿੱਧ ਸਮਾਜ ਸੇਵੀ ਜੋੜੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਅਤੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੂੰ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਵੱਡੇ ਪੱਧਰ ਤੇ ਸਮਾਜ ਸੇਵੀ ਕੰਮਾਂ ਦੇ ਚਲਦਿਆਂ ਮਿਸਾਲ-ਏ ਭਾਰਤ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਜਿਸ ਸਬੰਧੀ ਮਿਸਾਲ ਦਾ ਪਰਾਇਡ ਆਫ਼ ਸੋਸਾਇਟੀ ਪੰਜਾਬ (ਰਜਿ:) ਵੱਲੋਂ ਮਿਸਾਲ -ਏ ਭਾਰਤ ਅਵਾਰਡ (2025-26) ਪ੍ਰਸੰਸਾ ਪੱਤਰ ਦਿੰਦਿਆਂ ਮੈਡਮ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਇਸ ਮਿਲ਼ੇ ਮਾਨ ਸਨਮਾਨ ਲਈ ਮੈਡਮ ਪੂਨਮ ਕਾਂਗੜਾ ਤੇ ਦਰਸ਼ਨ ਕਾਂਗੜਾ ਨੇ ਕਿਹਾ ਕਿ ਉਹ ਪਿਛਲੇ 27 ਸਾਲਾਂ ਤੋਂ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਬੈਨਰ ਹੇਠ ਸਮਾਜ ਸੇਵੀ ਕੰਮਾਂ ਦੇ ਨਾਲ ਨਾਲ ਧੱਕੇ ਅਤੇ ਜ਼ੁਲਮ ਦਾ ਸ਼ਿਕਾਰ ਹੋਏ ਲੋਕਾਂ ਲਈ ਹਰ ਪੱਧਰ ਤੋਂ ਉੱਪਰ ਉੱਠ ਕੇ ਕੰਮ ਕਰਦੇ ਆ ਰਹੇ ਹਨ ਇਹ ਸੇਵਾ ਜਿਨ੍ਹਾਂ ਸਮਾਂ ਉਨ੍ਹਾਂ ਦੇ ਸਾਂਹ ਚਲਦੇ ਹਨ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਉਹ ਜਾ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦਾ ਕੋਈ ਸਾਥੀ ਕਿਸੇ ਦੀ ਮਦਦ ਕਰਦਾ ਉਸ ਨਾਲ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਦਾ ਹੈ। ਮੈਡਮ ਪੂਨਮ ਕਾਂਗੜਾ ਨੇ ਕੋਰੋਨਾ ਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਾਕ ਡਾਊਨ ਦੌਰਾਨ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਿਨਾਂ ਆਪਣੀ ਜਾਨ ਦੀ ਪ੍ਰਵਾਹ ਕਰਦਿਆਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਲਗਾਤਾਰ ਤਿੰਨ ਮਹੀਨੇ ਜਿੱਥੇ ਆਪਣੀ ਤਰਫੋਂ ਲੋਕਾਂ ਨੂੰ ਰਾਸ਼ਨ ਆਦਿ ਜ਼ਰੂਰਤ ਦੀ ਸਮੱਗਰੀ ਮੁੱਹਈਆ ਕਰਵਾਈ ਉਸ ਦੇ ਨਾਲ ਹੀ ਉਸ ਸਮੇਂ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਵਿੱਚ ਵੀ ਸਿਹਤ ਵਿਭਾਗ ਨਾਲ ਮਿਲਕੇ ਕੰਮ ਕੀਤਾ ਉਨ੍ਹਾਂ ਕਿਹਾ ਕਿ ਅੱਜ ਵੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਹਜ਼ਾਰਾਂ ਸਾਥੀ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਅੰਦਰ ਹਰ ਪੱਧਰ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਮੈਡਮ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਉਨ੍ਹਾਂ ਨੂੰ ਮਿਸਾਲ-ਏ ਭਾਰਤ ਅਵਾਰਡ ਨਾਲ ਸਨਮਾਨਿਤ ਕਰਨ ਲਈ ਪ੍ਰਬੰਧਕਾਂ ਦਾ ਦਿਲੋਂ ਧੰਨਵਾਦ ਕੀਤਾ।
0 comments:
एक टिप्पणी भेजें