ਦਲਿਤ ਲੀਡਰ ਸ਼੍ਰੀ ਦਰਸ਼ਨ ਕਾਂਗੜਾ ਨੂੰ
ਕਾਂਗਰਸ ਹਾਈ ਕਮਾਂਡ ਨੇ ਪੀਪੀਸੀਸੀ ਡੈਲੀਗੇਟ ਕੀਤਾ ਨਿਯੁਕਤ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ / ਸੰਗਰੂਰ / 20 ਅਗਸਤ :-- ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਕੌਮੀ ਪ੍ਰਧਾਨ ਉਘੇ ਸਮਾਜ ਸੇਵੀ ਅਤੇ ਸੀਨੀਅਰ ਦਲਿਤ ਲੀਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਅਹਿਮ ਜ਼ਿੰਮੇਵਾਰੀ ਦਿੰਦੀਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਡੈਲੀਗੇਟ ਨਿਯੁਕਤ ਕੀਤਾ ਗਿਆ ਹੈ। ਜਿਸ ਨੂੰ ਲੈਕੇ ਦਲਿਤ ਭਾਈਚਾਰੇ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ, ਅਤੇ ਹਰ ਪਾਸੇ ਖ਼ੁਸ਼ੀ ਦਾ ਮਹੌਲ ਪਾਇਆ ਜਾ ਰਿਹਾ ਹੈ। ਗ਼ੌਰਤਲਬ ਹੈ ਕਿ ਸ਼੍ਰੀ ਦਰਸ਼ਨ ਕਾਂਗੜਾ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਉਹ ਅਤੇ ਉਨ੍ਹਾਂ ਦਾ ਪਰਿਵਾਰ ਜ਼ੋ ਜਿੱਥੇ ਪਿਛਲੇਂ ਲੰਮੇ ਸਮੇਂ ਤੋਂ ਵੱਖ ਵੱਖ ਸੰਸਥਾਵਾਂ ਨਾਲ ਜੁੜ ਕੇ ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਦੀ ਬੇਹਤਰੀ ਅਤੇ ਭਲਾਈ ਲਈ ਕੰਮ ਕਰ ਰਿਹਾ ਹੈ। ਉਥੇ ਹੀ ਉਹ ਪਿਛਲੇ 30 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੇ ਰਹਿ ਕੇ ਵਫ਼ਾਦਾਰੀ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੀ ਯਤਨਸ਼ੀਲ ਹਨ ਜਿਨ੍ਹਾਂ ਦੀ ਮਿਹਨਤ ਸਦਕਾ ਕਾਂਗਰਸ ਹਾਈ ਕਮਾਂਡ ਵੱਲੋਂ ਕਾਂਗੜਾ ਪਰਿਵਾਰ ਨੂੰ ਸੰਗਠਨ ਅਤੇ ਸਰਕਾਰਾਂ ਵਿੱਚ ਵਿਸ਼ੇਸ਼ ਪਦ ਦੇ ਕੇ ਨਿਵਾਜਿਆ ਗਿਆ ਹੈ।ਇਸ ਨਿਯੁਕਤੀ ਲਈ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਉਨ੍ਹਾਂ ਤੇ ਭਰੋਸਾ ਜਤੌਦਿਆ ਜ਼ੋ ਜ਼ਿਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ। ਉਸ ਲਈ ਉਹ ਪਾਰਟੀ ਹਾਈਕਮਾਨ ਖਾਸ ਕਰਕੇ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਵਿਜੈ ਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਦਿਲੋਂ ਸ਼ੁਕਰਗੁਜ਼ਾਰ ਹਨ ਉਨ੍ਹਾਂ ਕਿਹਾ ਕਿ ਉਹ ਮਿਸ਼ਨ 2027 ਨੂੰ ਸਫਲ ਬਣਾਉਣ ਲਈ ਪੰਜਾਬ ਭਰ ਵਿੱਚ ਦਲਿਤ ਭਾਈਚਾਰੇ ਨੂੰ ਵੱਡੇ ਪੱਧਰ ਤੇ ਕਾਂਗਰਸ ਨਾਲ ਜੋੜਨ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਜ਼ੋ ਵਿਸ਼ਵਾਸ ਰੱਖ ਕੇ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਉਹ ਇਸ ਵਿਸ਼ਵਾਸ ਨੂੰ ਕਦੇ ਵੀ ਕਮਜ਼ੋਰ ਨਹੀਂ ਹੋਣ ਦੇਣਗੇ ਅਤੇ ਹਮੇਸ਼ਾ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ।
ਦਰਸ਼ਨ ਕਾਂਗੜਾ ਦੀ ਹੋਈ ਇਸ ਨਿਯੁਕਤੀ ਤੇ ਧਨੌਲਾ ਤੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਪੱਤਰਕਾਰ ਚਮਕੌਰ ਸਿੰਘ ਗੱਗੀ, ਡਾਕਟਰ ਸਨੀ ਸਦਿਓੜਾ, ਸੰਜੀਵ ਗਰਗ ਕਾਲੀ, ਕਰਮਜੀਤ ਸਿੰਘ ਸਾਗਰ, ਸਮਿਤ ਕੁਮਾਰ ਲਾਲੀ, ਹਰਦੀਪ ਸਿੰਘ ਹੈਰੀ, ਅਮਨਦੀਪ ਸਿੰਘ, ਹਿਮਾਸੂ ਗੋਇਲ, ਰਕੇਸ਼ ਕੁਮਾਰ ਮਾੜੀ, ਪ੍ਰਦੀਪ ਕੁਮਾਰ ਵੱਲੋਂ ਸ੍ਰੀ ਦਰਸ਼ਨ ਕਾਂਗੜਾ ਅਤੇ ਮੈਡਮ ਪੂਨਮ ਕਾਂਗੜਾ ਨੂੰ ਵਧਾਈਆਂ ਦਿੱਤੀਆਂ।
0 comments:
एक टिप्पणी भेजें