ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ
ਮਨੁੱਖਤਾ ਦੀ ਸੇਵਾ ਰੱਬ ਦੀ ਸੇਵਾ : ਪਰਮਜੀਤ ਸਿੰਘ ਗਿੱਲ
ਬਟਾਲਾ ( ਰਮੇਸ਼ ਭਾਟੀਆ )
ਉਮੀਦ ਫਾਊਂਡੇਸ਼ਨ ਬਟਾਲਾ ਵੱਲੋਂ ਸਵਤੰਤਰਤਾ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਿਮਾਲਿਆ ਪਰਿਵਾਰ ਸੰਗਠਨ ਦੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਸ਼ਿਰਕਤ ਕਰਨਗੇ।
ਇਸ ਮੌਕੇ ਗੱਲਬਾਤ ਕਰਦਿਆਂ ਖੂਨਦਾਨ ਕੈਂਪ ਦੇ ਪ੍ਰੋਜੈਕਟ ਇੰਚਾਰਜ ਕੌਂਸਲਰ ਰਾਕੇਸ਼ ਭੱਟੀ ਨੇ ਦੱਸਿਆ ਕਿ 15 ਅਗਸਤ ਦਿਨ ਸੁੱਕਰਵਾਰ ਨੂੰ ਸਥਾਨਕ ਸ਼ੀਤਲਾ ਮਾਤਾ ਮੰਦਰ ਸਮਾਧ ਰੋਡ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਿਮਾਲਿਆ ਪਰਿਵਾਰ ਸੰਗਠਨ ਦੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਸ਼ਿਰਕਤ ਕਰਨਗੇ ਅਤੇ ਨਿਪੁਣ ਅੱਗਰਵਾਲ ਪ੍ਰਧਾਨ ਰੋਟਰੀ ਕਲੱਬ ਬਟਾਲਾ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਉਹਨਾਂ ਦੱਸਿਆ ਕਿ ਇਹ ਕੈਂਪ 15 ਅਗਸਤ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਇਸ ਕੈਂਪ ਦੌਰਾਨ ਇਕੱਠਾ ਹੋਣ ਵਾਲਾ ਖ਼ੂਨ ਥੈਲੇਸੀਮੀਆ ਪੀੜ੍ਹਤ ਬੱਚਿਆਂ ਦੀ ਸੇਵਾ ਵਿੱਚ ਭੇਟ ਕੀਤਾ ਜਾਵੇਗਾ ਤਾਂ ਜੋ ਅਜਿਹੇ ਬੱਚਿਆਂ ਦੇ ਜੀਵਨ ਨੂੰ ਕੋਈ ਖ਼ਤਰਾ ਨਾ ਪਹੁੰਚ ਸਕੇ। ਉਹਨਾਂ ਨੇ ਨੌਜਵਾਨਾਂ ਅਤੇ ਹਰੇਕ ਤੰਦਰੁਸਤ ਵਿਆਕਤੀ ਨੂੰ ਇਸ ਮਹਾਨ ਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
ਉਹਨਾਂ ਕਿਹਾ ਕਿ ਇਸ ਮੌਕੇ ਐਡਵੋਕੇਟ ਸੁਰੇਸ਼ ਭਾਟੀਆ ਚੇਅਰਮੈਂਨ, ਰਮੇਸ਼ ਅੱਗਰਵਾਲ ਸਰਪ੍ਰਸਤ ਅਤੇ ਸਮੂਹ ਮੈਂਬਰਾਂ ਵੱਲੋਂ ਵੀ ਵਿਸ਼ੇਸ ਯੋਗਦਾਨ ਪਾਇਆ ਜਾਵੇਗਾ।
ਕੌਂਸਲਰ ਰਾਕੇਸ਼ ਭੱਟੀ ਨੇ ਦੱਸਿਆ ਕਿ ਹਿਮਾਲਿਆ ਪਰਿਵਾਰ ਸੰਗਠਨ ਦੇ ਰਾਸਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਜੋ ਹਰ ਵਾਰ ਅਜਿਹੇ ਸਮਾਜ ਭਲਾਈ ਕੰਮਾ ਵਿੱਚ ਵਿਸ਼ੇਸ ਤੌਰ ਤੇ ਵੱਧ ਚੜ ਕੇ ਹਿੱਸਾ ਪਾਉਂਦੇ ਹਨ ਇਸ ਵਾਰ ਵੀ ਵਿਸ਼ੇਸ ਸਹਿਯੋਗ ਕਰ ਰਹੇ ਹਨ।
ਇਸ ਮੌਕੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਲਈ ਹਰ ਵੇਲੇ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖਤਾ ਦੀ ਸੇਵਾ ਹੀ ਪਰਮਾਤਮਾ ਦੀ ਸੇਵਾ ਹੈ।
ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮਹਾਨ ਕੰਮ ਵਿੱਚ ਅਪਣਾ ਬਣਦਾ ਯੋਗਦਾਨ ਜਰੂਰ ਦੇਣਾ ਚਾਹੀਦਾ ਹੈ ਤਾਂ ਜੋ ਥੈਲੇਸੀਮੀਆ ਪੀੜ੍ਹਤ ਬੱਚਿਆਂ ਦੀ ਮੱਦਦ ਹੋ ਸਕੇ।
0 comments:
एक टिप्पणी भेजें