ਬੱਸ ਐਕਟੀਵਾ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ, 2 ਅਗਸਤ :-- ਬਰਨਾਲਾ ਰੋਡ ਤੇ ਸਰਸੇ ਵਾਲਾ ਸਤਸੰਗ ਘਰ ਦੇ ਨੇੜੇ ਬੱਸ ਤੇ ਐਕਟੀਵਾ ਦੀ ਟੱਕਰ ਹੋਣ ਕਾਰਨ ਦੋ ਵਿਅਕਤੀਆਂ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਧਨੌਲਾ ਦੇ ਦੋ ਪੁਲਿਸ ਮੁਲਾਜ਼ਮ ਧਰਮਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਮਾਲਵਿੰਦਰ ਸਿੰਘ ਅਕਟੀਵਾ ਤੇ ਸਵਾਰ ਹੋ ਕੇ ਬਰਨਾਲਾ ਵੱਲ ਜਾ ਰਹੇ ਸਨ ਤਾਂ ਡੇਰਾ ਸੱਚਾ ਸੌਦਾ ਧਨੌਲਾ ਨੇੜੇ ਪੁੱਲ ਕੋਲ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਟੱਕਰ ਹੋ ਗਈ। ਅਤੇ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਧਨੌਲਾ ਲਿਆਂਦਾ ਗਿਆ ਜਿੱਥੇ ਮੌਜੂਦ ਡਾਕਟਰਾਂ ਨੇ ਉਹਨਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਬਰਨਾਲਾ ਰੈਫਰ ਕਰ ਦਿੱਤਾ। ਬਰਨਾਲਾ ਹਸਪਤਾਲ ਵਾਲਿਆਂ ਨੇ ਵੀ ਉਹਨਾਂ ਨੂੰ ਹੋਰ ਬਾਹਰਲੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਡੀਐਮਸੀ ਲੁਧਿਆਣਾ ਜਿੱਥੇ ਉਹ ਦੋਵੇਂ ਪੁਲਿਸ ਮੁਲਾਜ਼ਮ ਜੇਰੇ ਇਲਾਜ ਹਨ।
0 comments:
एक टिप्पणी भेजें