*ਐੱਸ.ਐੱਸ.ਡੀ ਕਾਲਜ ਬਰਨਾਲਾ ਵਿੱਚ "ਫੈਸਲੇ ਲੈਣ ਅਤੇ ਮੁਸਕਿਲਾਂ ਦੇ ਹੱਲ" ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ*
ਬਰਨਾਲਾ, 13 ਅਗਸਤ ( ਕੇਸ਼ਵ ਵਰਦਾਨ ਪੁੰਜ ) : ਐੱਸ.ਐੱਸ.ਡੀ ਕਾਲਜ ਬਰਨਾਲਾ ਵਿੱਚ ਅੱਜ (Decision Making and Problem Solving) "ਫੈਸਲੇ ਲੈਣ ਅਤੇ ਮੁਸਕਿਲਾਂ ਦੇ ਹੱਲ" ਵਿਸ਼ੇ ’ਤੇ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੁੱਖ ਵਕਤਾ ਵੱਜੋਂ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਨੇ ਵਿਸਥਾਰ ਵਿੱਚ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਫੈਸਲਾ ਲੈਣ ਦੀ ਕਲਾ ਅਤੇ ਸਮੱਸਿਆ ਹੱਲ ਕਰਨ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਅਭਿਆਸ ਰਾਹੀਂ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਹੀ ਸਮੇਂ 'ਤੇ ਸਹੀ ਫੈਸਲਾ ਲੈਣਾ ਬਹੁਤ ਜ਼ਰੂਰੀ ਹੈ। ਵਿਅਕਤੀਗਤ ਫੈਸਲੇ ਤੋਂ ਸ਼ੁਰੂ ਕਰ ਕੇ ਸੰਸਾਰ ਪੱਧਰ ਤੇ ਸੰਸਥਾਵਾਂ ਦੇ ਫੈਸਲੇ ਬਾਰੇ ਵਿਸਥਾਰ ਵਿੱਚ ਸਮਝਾਇਆ ਗਿਆ। ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੇ ਵੀ ਆਪਣੀਆਂ ਰਾਇਆਂ ਪੇਸ਼ ਕੀਤੀਆਂ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਸ਼ੇ ਨੂੰ ਅਭਿਆਸਕ ਰੂਪ ਵਿੱਚ ਸਮਝਿਆ। ਵਰਕਸ਼ਾਪ ਵਿੱਚ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।ਪ੍ਰੋਫੈਸਰ ਗੁਰਪਿਆਰ ਸਿੰਘ ਅਤੇ ਪ੍ਰੋਫੈਸਰ ਹਰਦੀਪ ਕੌਰ ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ। ਪ੍ਰੋ. ਹਰਪ੍ਰੀਤ ਕੌਰ ਨੇ ਡਾ. ਰਾਕੇਸ਼ ਜਿੰਦਲ, ਪ੍ਰੋਫੈਸਰ ਸਹਿਬਾਨ ਅਤੇ ਸਭ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜੇਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੀਆਂ ਹਨ।
0 comments:
एक टिप्पणी भेजें