*ਐੱਸ.ਐੱਸ.ਡੀ. ਕਾਲਜ ਬਰਨਾਲਾ ਵਿੱਚ "ਵੁਮੈਨ ਐਮਪਾਵਰਮੈਂਟ" ’ਤੇ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ*
ਬਰਨਾਲਾ, 17 ਸਤੰਬਰ ( ਕੇਸ਼ਵ ਵਰਦਾਨ ਪੁੰਜ ) : ਐੱਸ.ਐੱਸ.ਡੀ ਕਾਲਜ ਬਰਨਾਲਾ ਵਿੱਚ "ਵੁਮੈਨ ਐਮਪਾਵਰਮੈਂਟ" (Women’s Empowerment) ਵਿਸ਼ੇ ’ਤੇ ਸਲੋਗਨ ਰਾਈਟਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਲੋਗਨਾਂ ਰਾਹੀਂ ਮਹਿਲਾਵਾਂ ਦੇ ਸ਼ਕਤੀਕਰਨ ਬਾਰੇ ਸੋਚ-ਵਿਚਾਰ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਨਿਖਾਰਨ ਦੇ ਨਾਲ ਨਾਲ ਉਹਨਾਂ ਨੂੰ ਸਮਾਜਕ ਮੁੱਦਿਆਂ ਪ੍ਰਤੀ ਜਾਗਰੂਕ ਵੀ ਕਰਦੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਸਰਗਰਮ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੁਕਾਬਲੇ ਦੀ ਅਗਵਾਈ ਪ੍ਰੋਫੈਸਰ ਸੀਮਾ ਰਾਣੀ ਅਤੇ ਪ੍ਰੋਫੈਸਰ ਅਮਨਦੀਪ ਕੌਰ ਨੇ ਕੀਤੀ ਜਦਕਿ ਪ੍ਰੋਫੈਸਰ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਕਾਲਜ ਦੇ ਬਾਕੀ ਸਮੂਹ ਸਟਾਫ ਨੇ ਵੀ ਇਸ ਵਿੱਚ ਭਾਗ ਲਿਆ। ਕਰਵਾਏ ਗਏ ਸਲੋਗਨ ਰਾਈਟਿੰਗ ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪਹਿਲਾ ਸਥਾਨ ਕਿਰਨਜੀਤ ਕੌਰ ਅਤੇ ਹਰਸ਼ਿਤ ਸਹਾਨੀ, ਦੂਜਾ ਸਥਾਨ ਮਨਪ੍ਰੀਤ ਕੌਰ ਅਤੇ ਦਮਨਪ੍ਰੀਤ ਕੌਰ, ਜਦਕਿ ਤੀਜਾ ਸਥਾਨ ਸੁਖਜੀਤ ਸਿੰਘ ਅਤੇ ਤਰਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।
0 comments:
एक टिप्पणी भेजें