ਐੱਸ.ਐੱਸ.ਡੀ ਕਾਲਜ ਬਰਨਾਲਾ ਵਿੱਚ ‘ਇੰਟਰਨੈਸ਼ਨਲ ਇਕੁਅਲ ਪੇ ਡੇਅ’ ਸੈਮੀਨਾਰ ਦਾ ਆਯੋਜਨ
ਬਰਨਾਲਾ, 18 ਸਤੰਬਰ ( ਕੇਸ਼ਵ ਵਰਦਾਨ ਪੁੰਜ ) : ਐੱਸ.ਐੱਸ.ਡੀ ਕਾਲਜ ਬਰਨਾਲਾ ਵੱਲੋਂ ’ਇੰਟਰਨੈਸ਼ਨਲ ਇਕੁਅਲ ਪੇ ਡੇ’ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੇਤਨ ਸਮਾਨਤਾ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਅਤੇ ਕਾਰਜਸਥਲ ‘ਤੇ ਨਿਆਂਪੂਰਨ ਮੌਕਿਆਂ ਦੀ ਲੋੜ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਸੈਮੀਨਾਰ ਦਾ ਆਯੋਜਨ ਪ੍ਰੋਫੈਸਰ ਹਰਦੀਪ ਕੌਰ ਦੁਆਰਾ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਨੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਅਜੇ ਵੀ ਕਈ ਥਾਵਾਂ ‘ਤੇ ਵੇਤਨ ਵਿੱਚ ਅਸਮਾਨਤਾ ਦੇ ਉਦਾਹਰਨ ਮਿਲਦੇ ਹਨ, ਇਸ ਲਈ ਨਵੀਂ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਇਸ ਮੁੱਦੇ ਤੇ ਜਾਗਰੂਕ ਹੋਵੇ ਅਤੇ ਨਿਆਂਪੂਰਨ ਪ੍ਰਣਾਲੀਆਂ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਏ। ਪ੍ਰੋਫੈਸਰ ਹਰਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਵੇਤਨ ਸਮਾਨਤਾ ਨਾਲ ਸੰਬੰਧਤ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਕਾਨੂੰਨੀ ਪ੍ਰਵਧਾਨ ਹੀ ਕਾਫ਼ੀ ਨਹੀਂ ਹਨ, ਸਗੋਂ ਸਮਾਜਕ ਸੋਚ ਵਿੱਚ ਵੀ ਬਦਲਾਅ ਲਿਆਉਣ ਦੀ ਲੋੜ ਹੈ। ਇਸ ਸੈਮੀਨਾਰ ਵਿੱਚ ਪ੍ਰੋਫੈਸਰ ਸਰਬਜੀਤ ਕੌਰ, ਪ੍ਰੋਫੈਸਰ ਬਲਵੀਰ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ (ਪੰਜਾਬੀ) ਅਤੇ ਪ੍ਰੋਫੈਸਰ ਅਮਨਦੀਪ ਕੌਰ ਸਮੇਤ ਕਾਲਜ ਦੇ ਹੋਰ ਸਟਾਫ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਸੈਮੀਨਾਰ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿਸ਼ੇ ‘ਤੇ ਆਪਣੀ ਰੁਚੀ ਪ੍ਰਗਟਾਈ। ਸੈਮੀਨਾਰ ਦੇ ਅੰਤ ‘ਤੇ ਇਹ ਨਿਸ਼ਕਰਸ਼ ਕੱਢਿਆ ਗਿਆ ਕਿ ਵੇਤਨ ਸਮਾਨਤਾ ਕੇਵਲ ਇਕ ਆਰਥਿਕ ਮੁੱਦਾ ਨਹੀਂ, ਸਗੋਂ ਸਮਾਜਕ ਨਿਆਂ ਨਾਲ ਜੁੜਿਆ ਹੋਇਆ ਮਹੱਤਵਪੂਰਨ ਵਿਸ਼ਾ ਹੈ।
0 comments:
एक टिप्पणी भेजें