ਸੱਚਖੰਡ ਵਾਸੀ ਜਥੇਦਾਰ ਗੁਰਬਚਨ ਸਿੰਘ ਬਿੱਲੂ ਦੀ ਪਹਿਲੀ ਬਰਸੀ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ,ਸਮਾਜ ਸੇਵੀ ਅਤੇ ਪੱਤਰਕਾਰ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ
ਬਰਨਾਲਾ 6 ਸਤੰਬਰ
ਸੀਨੀਅਰ ਟਕਸਾਲੀ ਅਕਾਲੀ ਆਗੂ ਸਚਖੰਡਵਾਸੀ ਸਵ. ਜਥੇਦਾਰ ਗੁਰਬਚਨ ਸਿੰਘ ਬਿੱਲੂ ਦਾ ਪਹਿਲਾ ਬਰਸੀ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਹੋਇਆ ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਰਾਜਸੀ,ਧਾਰਮਿਕ,ਸਮਾਜ ਸੇਵੀ,ਅਤੇ ਪੱਤਰਕਾਰੀ ਖੇਤਰ ਦੇ ਜਥੇਬੰਦੀਆਂ ਦੇ ਆਗੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸਵ ਜਥੇਦਾਰ ਗੁਰਬਚਨ ਸਿੰਘ ਬਿੱਲੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਿਨਾਂ ਵਿੱਚ ਬੀਬੀ ਸੁਰਜੀਤ ਕੌਰ ਬਰਨਾਲਾ ਸਾਬਕਾ ਗਵਰਨਰ ਤਮਿਲਨਾਡੂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਟਰਾਈਡ ਗਰੁੱਪ ਵੱਲੋਂ ਸ੍ਰੀ ਰੁਪਿੰਦਰ ਗੁਪਤਾ, ਜਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਸੰਜੀਵ ਸ਼ੋਰੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਯਾਦਵਿੰਦਰ ਬਿੱਟੂ ਦੀਵਾਨਾ, ਐਮਐਲਏ ਕਾਲਾ ਢਿੱਲੋ, ਅਕਾਲੀ ਆਗੂ ਜਤਿੰਦਰ ਜਿਮੀ, ਧੀਰਾ ਢਿੱਲੋ, ਤਰਨਜੀਤ ਸਿੰਘ ਦੁੱਗਲ, ਜਸਮੇਲ ਸਿੰਘ ਡੈਰੀਵਾਲਾ, ਗੁਰਮੇਲ ਸਿੰਘ ਛੀਨੀਵਾਲ, ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸੁਖਵਿੰਦਰ ਸਿੰਘ ਠੀਕਰੀਵਾਲ, ਮੈਂਬਰ ਐਸਜੀਪੀਸੀ ਪ੍ਰਿਤਪਾਲ ਸਿੰਘ ਛੀਨੀਵਾਲ, ਇੰਡੀਅਨ ਜਰਨਾਲਿਸਟ ਐਸੋਸ਼ੀਏਸ਼ਨ ਆਫ ਇੰਡੀਆ ਦੇ ਕੌਮੀ ਚੇਅਰਮੈਨ ਡਾ ਰਾਕੇਸ਼ ਪੁੰਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸਵਰਗੀ ਜਥੇਦਾਰ ਗੁਰਚਰਨ ਸਿੰਘ ਬਿੱਲੂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਕਿਹਾ ਕਿ ਜਥੇਦਾਰ ਗੁਰਬਚਨ ਸਿੰਘ ਬਿੱਲੂ ਅਜਿਹੀ ਸ਼ਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਨਿਸਵਾਰਥ ਸੇਵਾ ਕੀਤੀ ਅਤੇ ਜਿਨਾਂ ਨੇ ਸੱਤਾ ਦਾ ਸੁੱਖ ਵੀ ਮਾਣਿਆ ਪਰ ਆਪਣੇ ਲਈ ਕਦੇ ਕੁਝ ਨਹੀਂ ਮੰਗਿਆ ਜੋ ਕਿ ਪੂਰਨ ਗੁਰਸਿੱਖ ਅਤੇ ਧਾਰਮਿਕ ਖਿਆਲਾ ਦੇ ਆਗੂ ਸਨ ਜਥੇਦਾਰ ਗੁਰਬਚਨ ਸਿੰਘ ਬਿੱਲੂ ਆਪਕਾ ਮੁੱਖ ਮੰਤਰੀ ਸਾਬਕਾ ਗਵਰਨਰ ਤਮਿਲਨਾਡੂ ਤੇ ਸਾਬਕਾ ਕੇਂਦਰੀ ਮੰਤਰੀ ਸ ਸੁਰਜੀਤ ਸਿੰਘ ਬਰਨਾਲਾ ਦੇ ਅਤੀ ਨਜ਼ਦੀਕੀ ਸਨ ਜਿਨਾਂ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਲਈ ਬਿਨਾਂ ਕਿਸੇ ਲਾਲਚ ਤੋਂ ਸੇਵਾ ਕੀਤੀ ਇਸੇ ਲਈ ਲੋਕ ਵੀ ਉਹਨਾਂ ਦੀਆਂ ਮਿਸਾਲਾਂ ਦਿੰਦੇ ਹਨ ਅਤੇ ਅੱਜ ਵੀ ਉਹਨਾਂ ਦਾ ਨਾਂ ਬੜੇ ਸਤਿਕਾਰ ਨਾਲ ਲਿਆ ਜਾਂਦਾ ਹੈ । ਸਾਨੂੰ ਸਵਰਗੀ ਜਥੇਦਾਰ ਗੁਰਬਚਨ ਸਿੰਘ ਬਿੱਲੂ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
0 comments:
एक टिप्पणी भेजें