ਮੁੱਖ ਮੰਤਰੀ ਨੂੰ ਮਿਲਣ ਜਾਂਦੇ ਸ੍ਰ: ਰਾਹੁੱਲਇੰਦਰ ਸਿੰਘ ਸਿੱਧੂ ਭੱਠਲ ਅਤੇ ਉਹਨਾਂ ਦੇ ਬੇਟੇ ਸਰਤਾਜ ਇੰਦਰ ਭੱਠਲ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ,ਰਿਹਾਅ
ਕਮਲੇਸ਼ ਗੋਇਲ ਖਨੌਰੀ
ਲਹਿਰਾਗਾਗਾ, 5 ਅਕਤੂਬਰ- ਕੱਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅੱਜ ਲਹਿਰਾਗਾਗਾ ਵਿਖੇ ਪਹੁੰਚਣ 'ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਸ੍ਰ ਰਾਹੁੱਲਇੰਦਰ ਸਿੰਘ ਸਿੱਧੂ ਭੱਠਲ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕਿਸਾਨ ਸੈੱਲ ਦੇ ਨੈਸ਼ਨਲ ਕੋਆਰਡੀਨੇਟਰ ਨੇ ਹਲਕਾ ਲਹਿਰਾਗਾਗਾ ਦੀਆਂ ਕੁਝ ਅਹਿਮ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਮੁੱਖ ਮੰਤਰੀ ਨੂੰ ਦੇਣ ਦਾ ਪ੍ਰੋਗਰਾਮ ਉਲੀਕਿਆ ਸੀ। ਪਰ ਸਵੇਰ ਤੋਂ ਹੀ ਬੀਬੀ ਭੱਠਲ ਦੀ ਕੋਠੀ ਦੇ ਬਾਹਰ ਵੱਡੀ ਮਾਤਰਾ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਸੀ ਤਾਂ ਕਿ ਸ੍ਰ ਰਾਹੁੱਲਇੰਦਰ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਤੱਕ ਪਹੁੰਚ ਨਾਂ ਕਰ ਸਕਣ। ਪੁਲਿਸ ਨੇ ਕਾਂਗਰਸ ਦੇ ਆਗੂ ਨੂੰ ਕੁਝ ਸਮਾਂ ਕੋਠੀ ਅੰਦਰ ਹੀ ਨਜ਼ਰਬੰਦ ਰੱਖਿਆ। ਜਿਸ ਸਮੇਂ ਰਾਹੁੱਲ ਸਿੱਧੂ ਆਪਣੀ ਕੋਠੀ ਵਿੱਚ ਵਰਕਰਾਂ ਨੂੰ ਸੰਬੋਧਨ ਕਰ ਰਹੇ ਸੀ ਤਾਂ ਪੁਲਿਸ ਨੇ ਕੋਠੀ ਦੇ ਮੁੱਖ ਗੇਟ ਨੂੰ ਬਾਹਰ ਤੋਂ ਜਿੰਦਰਾ ਲਗਾ ਦਿੱਤਾ ਤਾਂ ਜੋ ਕੋਈ ਵੀ ਕਾਂਗਰਸੀ ਵਰਕਰ ਬਾਹਰ ਨਾ ਆ ਸਕੇ। ਜਦੋਂ ਰਾਹੁੱਲ ਸਿੱਧੂ ਸੰਬੋਧਨ ਕਰਨ ਤੋਂ ਬਾਅਦ ਆਪਣੇ ਸੈਂਕੜੇ ਸਮਰਥਕਾਂ ਨਾਲ ਕੋਠੀ ਤੋਂ ਬਾਹਰ ਆਉਣ ਲੱਗੇ ਤਾਂ ਉਸ ਸਮੇਂ ਕੋਠੀ ਦੇ ਬਾਹਰ ਤਾਇਨਾਤ ਪੁਲਿਸ ਨਾਲ ਕਾਫੀ ਖਿੱਚੋਤਾਣ ਹੋਈ ਅਤੇ ਮੁੱਖ ਗੇਟ ਨੂੰ ਤੋੜ ਕੇ ਜਦੋਂ ਕਾਂਗਰਸ ਤੇ ਆਗੂ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਜੱਦੋ ਜਹਿਦ ਕਰਕੇ ਰੋਕ ਲਿਆ। ਕਾਂਗਰਸੀ ਆਗੂਆਂ ਨੇ ਗੇਟ ਉੱਪਰ ਬੈਠ ਕੇ ਹੀ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ। ਇਸੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਪਾਰਟੀ ਨੇ ਬੀਬੀ ਭੱਠਲ ਦੇ ਸਪੁੱਤਰ ਰਾਹੁੱਲਇੰਦਰ ਸਿੰਘ ਸਿੱਧੂ ਅਤੇ ਬੀਬੀ ਦੇ ਪੋਤਰੇ ਸਰਤਾਜ਼ ਇੰਦਰ ਸਿੰਘ ਸਿੱਧੂ ਭੱਠਲ ਨੂੰ ਗ੍ਰਿਫਤਾਰ ਕਰਕੇ ਗੱਡੀ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਏ ਜਿਸ ਦੀ ਉਮਰ 18 ਸਾਲ ਹੈ। ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਇਨ੍ਹਾਂ ਨੂੰ ਰਿਹਾਅ ਕੀਤਾ ਗਿਆ। ਰਾਹੁੱਲਇੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਜ਼ਾਦੀ ਘੁਲਾਟੀਏ ਬਾਬਾ ਹੀਰਾ ਸਿੰਘ ਭੱਠਲ ਕਾਲਜ ਨੂੰ ਮੁੜ ਤੋਂ ਬਹਾਲ ਕਰਨ ਦੀ ਮੰਗ ਤੋਂ ਇਲਾਵਾ ਹਲਕਾ ਲਹਿਰਾ ਨਾਲ ਸਬੰਧਿਤ ਹੋਰ ਮੰਗਾਂ ਸਬੰਧੀ ਮੰਗ ਪੱਤਰ ਦੇਣ ਲਈ ਜਾਣਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ। ਇਸ ਸਮੇਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ



0 comments:
एक टिप्पणी भेजें