*ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਐਮ.ਏ ਹਿਸਟਰੀ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ*
ਬਰਨਾਲਾ, 6 ਅਕਤੂਬਰ ( ) : ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਐਮ.ਏ. ਹਿਸਟਰੀ ਵਿਭਾਗ ਦਾ ਭਾਗ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਨੇ ਆਪਣੀ ਮਹਿਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਐੱਸ.ਐੱਸ.ਡੀ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਆਏ ਨਤੀਜੇ ਅਨੁਸਾਰ ਗਗਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਸਵਰਨ ਕੌਰ ਪੁੱਤਰੀ ਜੱਗਾ ਸਿੰਘ ਅਤੇ ਗਗਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਨੇ ਦੂਜਾ ਸਥਾਨ ਸਾਂਝਾ ਕੀਤਾ। ਇਸੇ ਤਰ੍ਹਾਂ ਕਿਰਨਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਮਾਣ ਪ੍ਰਾਪਤ ਕੀਤਾ ਹੈ। ਇਸ ਮੌਕੇ ਐੱਸ.ਐੱਸ.ਡੀ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਸ਼੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਸ਼੍ਰੀ ਸ਼ਿਵ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਵਿਭਾਗ ਦੇ ਅਧਿਆਪਕਾਂ ਦੀ ਸਦਭਾਵਨਾ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉੱਤਮ ਨਤੀਜੇ ਕਾਲਜ ਦੀ ਅਕਾਦਮਿਕ ਉਤਕ੍ਰਿਸ਼ਟਤਾ ਨੂੰ ਦਰਸਾਉਂਦੇ ਹਨ। ਐੱਸ.ਐੱਸ.ਡੀ ਕਾਲਜ ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਐਮ.ਏ. ਹਿਸਟਰੀ ਦੇ ਵਿਦਿਆਰਥੀਆਂ ਨੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਇਤਿਹਾਸ ਵਿਭਾਗ ਮੁਖੀ ਪ੍ਰੋਫੈਸਰ ਭਾਰਤ ਭੂਸ਼ਣ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਮਰਪਿਤ ਮਹਿਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਫਲ ਹੈ। ਇਸ ਮੌਕੇ ਡਾ: ਅਰਸ਼ਦੀਪ ਕੌਰ, ਪ੍ਰੋਫੈਸਰ ਸਰਬਜੀਤ ਕੌਰ, ਪ੍ਰੋਫੈਸਰ ਡਿੰਪਲ ਸ਼ਰਮਾ ਸਮੇਤ ਸਾਰਾ ਸਟਾਫ ਮੌਜੂਦ ਸੀ।
0 comments:
एक टिप्पणी भेजें