*ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ, ਪਟਿਆਲਾ ਵਿਖੇ ਮਾਪੇ ਅਧਿਆਪਕ ਮਿਲਣੀ ਬਹੁਤ ਪ੍ਰੇਰਨਾਦਾਇਕ ਰਹੀ*
ਕਮਲੇਸ਼ ਗੋਇਲ ਖਨੌਰੀ
ਪਟਿਆਲਾ ਫੀਲਖਾਨਾ 17 ਅਕਤੂਬਰ - ਸਕੂਲ ਆਫ਼ ਐਮੀਨੈੰਸ ਫ਼ੀਲਖ਼ਾਨਾ, ਪਟਿਆਲਾ ਵਿਖੇ ਸਟੇਟ ਅਵਾਰਡੀ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਦੀ ਯੋਗ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਹੋਈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਅਤੇ ਐੱਸ.ਐੱਮ. ਸੀ ਦੇ ਮੈਂਬਰ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਅਤੇ ਸਮੂਹ ਸਟਾਫ਼ ਨੇ ਮਾਪਿਆਂ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਬਾਰੇ ,ਸੀ.ਈ.ਪੀ ਪ੍ਰੀਖਿਆ, ਮਿਸ਼ਨ ਮੈਰਿਟ, ਯੁੱਧ ਨਸ਼ਿਆਂ ਵਿਰੁੱਧ, ਇੰਗਲਿਸ਼ ਹੈਲਪਰ ਪ੍ਰੋਗਰਾਮ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ। ਪ੍ਰਿੰਸੀਪਲ ਡਾ.ਰਜਨੀਸ਼ ਗੁਪਤਾ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਕਿਰਿਆਵਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਮਾਪੇ ਤੇ ਅਧਿਆਪਕ ਦੋਨੋਂ ਮਿਲ ਜਾਣ ਤਾਂ ਬੱਚਿਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਉਹਨਾਂ ਨੇ ਮਾਪਿਆਂ ਨੂੰ ਵੀ ਬੇਨਤੀ ਕੀਤੀ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਦਾ ਸਾਥ ਦੇਣ ।
ਇਸ ਮੌਕੇ ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਮੂਹ ਸਹੂਲਤਾਂ ਅਤੇ ਸਕੂਲ ਦੀਆਂ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਅਤੇ ਉਪਲੱਭਧੀਆਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਬਿਜਨਸ ਬਲਾਸਟਰ ਨਾਲ ਸੰਬੰਧਿਤ ਸਟਾਲਾਂ ਲਗਾਈਆਂ ਗਈਆਂ ਅਤੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਮੌਕੇ ਤੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੈੰਬਰਜ਼ ਹਾਜ਼ਰ ਸਨ।
0 comments:
एक टिप्पणी भेजें