ਆਪ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਤੇ ਪੀਪੀਸੀਸੀ ਮੈਂਬਰ ਨੇ ਖੜ੍ਹੇ ਕੀਤੇ ਸਵਾਲ
ਰੋਜ਼ਾਨਾ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਤੇ ਜਤਾਈ ਭਾਰੀ ਚਿੰਤਾ
ਚਾਰ ਸਾਲਾਂ ਦੇ ਕਾਰਜਕਾਲ ਚਂ ਫੇਲ੍ਹ ਸਾਬਤ ਹੋਈ ਮਾਨ ਸਰਕਾਰ : ਸ਼੍ਰੀ ਦਰਸ਼ਨ ਕਾਂਗੜਾ
ਸੰਜੀਵ ਗਰਗ ਕਾਲੀ
ਸੰਗਰੂਰ /ਧਨੌਲਾ ਮੰਡੀ,02 ਦਸੰਬਰ : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਜਿਸ ਤੋਂ ਸੂਬੇ ਦਾ ਹਰ ਨਾਗਰਿਕ ਹਰ ਪੱਖੋਂ ਨਿਰਾਸ਼ ਤੇ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਇਹ ਵਿਚਾਰ ਕਾਂਗਰਸ ਦੇ ਸੀਨੀਅਰ ਆਗੂ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪ੍ਰਗਟ ਕੀਤੇ ਉਹ ਪੱਤਰਾਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਹਰ ਰੋਜ਼ ਦਿਨ ਦਿਹਾੜੇ ਗੋਲੀਬਾਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਸ਼ਰੇਆਮ ਕਤਲੇਆਮ ਹੋ ਰਹੇ ਹਨ, ਲੋਕਾਂ ਤੋਂ ਫਿਰੋਤੀਆ ਮੰਗੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੁਲਿਸ ਪ੍ਰਸ਼ਾਸਨ ਉੱਤੇ ਅਜੇ ਤੱਕ ਆਪਣੀ ਪਕੜ ਨਹੀਂ ਬਣਾ ਸਕੀ,ਜਿਸ ਦੇ ਚਲਦੇ ਸੂਬੇ ਚ ਹੋ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਸ਼ਾਇਦ ਪੁਲਿਸ ਪ੍ਰਸ਼ਾਸਨ ਨੂੰ ਸਰਕਾਰ ਦਾ ਕੋਈ ਡਰ ਭੈਅ ਨਹੀਂ ਹੈ। ਜ਼ੋ ਢਿੱਲਾ ਰੱਵਈਆ ਅਪਨਾਇਆ ਜਾ ਰਿਹਾ ਹੈ। ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਮਸਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਉਹ ਮਸਲਾ ਹੱਲ ਨਾ ਹੋਵੇ ਪਰੰਤੂ ਪੰਜਾਬ ਚ ਗੈਂਗਸਟਰਵਾਦ ਦਿਨੋਂ - ਦਿਨ ਵੱਧਦਾ ਜਾ ਰਿਹਾ ਹੈ, ਸ਼ਰੇਆਮ ਦਿਨ ਦਿਹਾੜੇ ਵਿਆਹ ਸ਼ਾਦੀਆਂ ਦੇ ਸਮਾਗਮਾਂ ਵਿੱਚ ਗੋਲੀਆਂ ਚੱਲ ਰਹੀਆਂ ਹਨ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੀ ਕੋਈ ਗਿਣਤੀ ਹੀ ਨਹੀਂ, ਗੈਗਵਾਰ ਸੂਬੇ ਚ ਕਿਸੇ ਤੋਂ ਵੀ ਫਿਰੋਤੀ ਮੰਗ ਲੈਂਣਾਂ ਆਮ ਗੱਲ ਹੋ ਗਈ ਹੈ ਪਰ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਨਜ਼ਰ ਆ ਰਹੀ ਹੈ। ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸਰਕਾਰ ਵੱਲੋਂ ਸੂਬੇ ਚ ਅਪਰਾਧਿਕ ਘਟਨਾਵਾਂ ਵਾਪਰਨ ਲਈ ਪੁਲਿਸ ਪ੍ਰਸ਼ਾਸਨ ਦੇ ਸਬੰਧਤ ਉੱਚ ਅਧਿਕਾਰੀ ਦੀ ਜ਼ਿਮੇਵਾਰੀ ਤੈਅ ਕੀਤੀ ਜਾਵੇ। ਤਾਂ ਜ਼ੋ ਇਹਨਾਂ ਘਟਨਾਵਾਂ ਨੂੰ ਕੁੱਝ ਠੱਲ੍ਹ ਪੈ ਸਕੇ ਇਸ ਮੌਕੇ ਸ਼੍ਰੀ ਦਰਸ਼ਨ ਕਾਂਗੜਾ ਨਾਲ ਹੋਰ ਵੀ ਆਗੂ ਹਾਜ਼ਰ ਸਨ।

0 comments:
एक टिप्पणी भेजें