ਬਰਨਾਲਾ ਦੇ ਮਸ਼ਹੂਰ ਲਾਲ ਕਿਤਾਬ ਦੇ ਮਾਹਿਰ ਪੰਡਿਤ ਰਾਮ ਕੁਮਾਰ ਸ਼ਰਮਾ ਦੇ ਮਾਮਾ ਓਮ ਪ੍ਰਕਾਸ਼ ਦਾ ਦੇਹਾਂਤ
---ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
ਬਰਨਾਲਾ, 15 ਜਨਵਰੀ (ਕੇਸ਼ਵ ਵਰਦਾਨ ਪੁੰਜ ): ਬਰਨਾਲਾ ਦੇ ਸੀਨੀਅਰ ਪੱਤਰਕਾਰ ਤੁਸ਼ਾਰ ਸ਼ਰਮਾ ਤੇ ਇਲਾਕੇ ਦੇ ਮਸ਼ਹੂਰ ਲਾਲ ਕਿਤਾਬ ਦੇ ਮਾਹਿਰ ਪੰਡਿਤ ਰਾਮ ਕੁਮਾਰ ਸ਼ਰਮਾ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਪੰਡਿਤ ਰਾਮ ਕੁਮਾਰ ਸ਼ਰਮਾ ਦੇ ਸਤਿਕਾਰਯੋਗ ਮਾਮਾ ਓਮ ਪ੍ਰਕਾਸ਼ (76) ਦਾ ਅੱਜ ਦੇਹਾਂਤ ਹੋ ਗਿਆ। ਓਮ ਪ੍ਰਕਾਸ਼ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਅੱਜ ਉਨ੍ਹਾਂ ਨੇ ਅੰਤਿਮ ਸਾਹ ਲਏ। ਓਮ ਪ੍ਰਕਾਸ਼ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ। ਉਹ ਇਕ ਨੇਕ ਦਿਲ ਤੇ ਮਿਲਣਸਾਰ ਇਨਸਾਨ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਦੇ ਜਾਣ ਨਾਲ ਸ਼ਰਮਾ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ’ਚ ਟਰਾਈਡੈਂਟ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ, ਪੱਤਰੀ ਰੋਡ ਮਾਰਕੀਟ ਦੇ ਪ੍ਰਧਾਨ ਪੁਨੀਤ ਕੌਸ਼ਲ ਮੋਨੂੰ, ਐੱਸਡੀ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਐੱਸਐੱਸਡੀ ਕਾਲਜ ਦੇ ਪਿ੍ਰੰਸੀਪਲ ਡਾਂ ਰਾਕੇਸ਼ ਜਿੰਦਲ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਮਨੀਸ਼ ਗਰਗ, ਭਾਜਪਾ ਆਗੂ ਨਰਿੰਦਰ ਗਰਗ ਨੀਟਾ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋਂ, ਮਾਰਕੀਟ ਕਮੇਟੀ ਭਦੌੜ ਦੇ ਸਾਬਕਾ ਚੇਅਰਮੈਨ ਬਾਬੂ ਅਜੈ ਕੁਮਾਰ ਗਰਗ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਬਾਬੂ ਸੁਰਿੰਦਰ ਗਰਗ, ਪੰਜਾਬ ਮੈਡੀਕਲ ਕਾਲਜ ਸ਼ਹਿਣਾ ਦੇ ਚੇਅਰਮੈਨ ਡਾਂ ਪਵਨ ਧੀਰ, ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼੍ਰੋਮਣੀ ਅਕਾਲੀ ਦਲ ਬਰਨਾਲਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਬਿੱਟੂ ਦੀਵਾਨਾ, ਬ੍ਰਾਹਮਣ ਸਭਾ ਬਰਨਾਲਾ ਦੇ ਪ੍ਰਧਾਨ ਅਨਿਲ ਦੱਤ ਸ਼ਰਮਾ, ਸ਼ੋ੍ਰਅਦ ਦੇ ਸਰਕਲ ਪ੍ਰਧਾਨ ਗਗਨਦੀਪ ਸਿੰਗਲਾ, ਸ਼ੋ੍ਰਅਦ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਖਾਲਸਾ, ਭਾਕਿਯੂ ਕਾਦੀਆ ਦੇ ਜ਼ਿਲ੍ਹਾ ਪ੍ਰਬੰਧਕ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ, ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ ਸੁਨੀਤਇੰਦਰ ਸਿੰਘ ਤੇ ਇੰਦੂ ਸਿੰਮਕ, ਡਿਪਟੀ ਡੀਈਓ ਡਾਂ ਬਰਜਿੰਦਰਪਾਲ ਸਿੰਘ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ, ਬਰਨਾਲਾ ਦੇ ਸਮੂਹ ਪੱਤਰਕਾਰਾਂ ਨੇ ਆਪਣੇ ਸਾਥੀ ਤੁਸ਼ਾਰ ਸ਼ਰਮਾ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

0 comments:
एक टिप्पणी भेजें