Contact for Advertising

Contact for Advertising

Latest News

सोमवार, 2 मार्च 2026

ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸਾਲਾਨਾ ਜੋੜ ਮੇਲੇ 19 ਮਾਰਚ ਨੂੰ*

 *ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸਾਲਾਨਾ ਜੋੜ ਮੇਲੇ 19 ਮਾਰਚ ਨੂੰ* 

 

 



*9 ਮਾਰਚ ਤੋਂ ਸ਼ੁਰੂ ਹੋ ਜਾਣਗੀਆਂ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ*


ਬਰਨਾਲਾ, 2 ਮਾਰਚ (       ) : ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸਾਲਾਨਾ ਜੋੜ ਮੇਲਾ 19 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਧਾਨ ਸੁਰਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੱਤੀ ਗਈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀਆਂ ਲੜੀਆਂ 9 ਮਾਰਚ 2026 ਤੋਂ ਸ਼ੁਰੂ ਹੋਣਗੀਆਂ, ਜੋ 17 ਮਾਰਚ 2026 ਤੱਕ ਚੱਲਣਗੀਆਂ। ਇਸ ਦੌਰਾਨ ਸੰਗਤਾਂ ਵੱਲੋਂ ਸੁੱਖੇ ਗਏ ਜਾਂ ਖੁਸ਼ੀਆਂ ਦੇ ਅਖੰਡ ਪਾਠ ਕਰਵਾਏ ਜਾਣਗੇ। ਅਖੀਰਲਾ ਅਖੰਡ ਪਾਠ 17 ਮਾਰਚ 2026 ਨੂੰ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਪ੍ਰਬੰਧਕੀ ਕਮੇਟੀ ਵੱਲੋਂ ਪ੍ਰਕਾਸ਼ ਕਰਵਾਇਆ ਜਾਵੇਗਾ, ਜਿਸਦੇ ਭੋਗ 19 ਮਾਰਚ 2026 ਨੂੰ ਸਾਲਾਨਾ ਜੋੜ ਮੇਲੇ ਵਾਲੇ ਦਿਨ ਪੈਣਗੇ। ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਚਲਦੇ ਰਹਿਣਗੇ। ਮੀਟਿੰਗ ਵਿੱਚ ਗੁਰਦੁਆਰਾ ਬਾਬਾ ਕਾਲਾ ਮਹਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਸਮੇਤ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖਜਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਮਹੰਤ ਕੁਲਵੰਤ ਸਿੰਘ ਮੋਠਾ, ਤੇਜਿੰਦਰ ਸਿੰਘ ਸੋਨੀ ਜਾਗਲ, ਹਰਬਖਸ਼ ਸਿੰਘ ਕਾਕਾ ਗਿੱਲ, ਗੁਰਮੇਲ ਸਿੰਘ ਸੰਧੂ, ਸਾਬਕਾ ਪ੍ਰਧਾਨ ਰਣਜੀਤ ਸਿੰਘ ਸੰਧੂ, ਰਾਜਵਿੰਦਰ ਸਿੰਘ ਸੰਧੂ, ਗੁਰਭਿੰਦਦਰ ਸਿੰਘ ਸੰਧੂ, ਗੁਰਮੀਤ ਸਿੰਘ, ਬਖਸ਼ੀਸ਼ ਸਿੰਘ ਸੰਧੂ, ਅਵਤਾਰ ਸਿੰਘ ਹੈਡ ਗ੍ਰੰਥੀ, ਸੋਹਣ ਸਿੰਘ ਅਤੇ ਮਲਕੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।

ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸਾਲਾਨਾ ਜੋੜ ਮੇਲੇ 19 ਮਾਰਚ ਨੂੰ*
  • Title : ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸਾਲਾਨਾ ਜੋੜ ਮੇਲੇ 19 ਮਾਰਚ ਨੂੰ*
  • Posted by :
  • Date : मार्च 02, 2026
  • Labels :
  • Blogger Comments
  • Facebook Comments

0 comments:

एक टिप्पणी भेजें

Top